ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ॥
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ॥
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ॥
ਸਹਸ ਸਿਆਣਪਾ ਲਖ ਹੋਹਿ ਤ ਇੱਕ ਨ ਚਲੈ ਨਾਲਿ॥
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ॥
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ॥ ੧॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ॥
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ॥
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ॥
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ॥
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ॥
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ॥ ੨॥
ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ॥
ਗਾਵੈ ਕੋ ਦਾਤਿ ਜਾਣੈ ਨੀਸਾਣੁ॥
ਗਾਵੈ ਕੋ ਗੁਣ ਵਡਿਆਈਆ ਚਾਰ॥
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ॥
ਗਾਵੈ ਕੋ ਸਾਜਿ ਕਰੇ ਤਨੁ ਖੇਹ॥
ਗਾਵੈ ਕੋ ਜੀਅ ਲੈ ਫਿਰਿ ਦੇਹ॥
ਗਾਵੈ ਕੋ ਜਾਪੈ ਦਿਸੈ ਦੂਰਿ॥
ਗਾਵੈ ਕੋ ਵੇਖੈ ਹਾਦਰਾ ਹਦੂਰਿ॥
ਕਥਨਾ ਕਥੀ ਨ ਆਵੈ ਤੋਟਿ॥
ਕਥਿ ਕਥਿ ਕਥੀ ਕੋਟੀ ਕੋਟਿ ਕੋਟਿ॥
ਦੇਦਾ ਦੇ ਲੈਦੇ ਥਕਿ ਪਾਹਿ॥
ਜੁਗਾ ਜੁਗੰਤਰਿ ਖਾਹੀ ਖਾਹਿ॥
ਹੁਕਮੀ ਹੁਕਮੁ ਚਲਾਏ ਰਾਹੁ॥
ਨਾਨਕ ਵਿਗਸੈ ਵੇਪਰਵਾਹੁ॥ ੩॥
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ॥
ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ॥
ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ॥
ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ॥
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ॥
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ॥
ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ॥ ੪॥
ਥਾਪਿਆ ਨ ਜਾਇ ਕੀਤਾ ਨ ਹੋਇ॥
ਆਪੇ ਆਪਿ ਨਿਰੰਜਨੁ ਸੋਇ॥
ਜਿਨਿ ਸੇਵਿਆ ਤਿਨਿ ਪਾਇਆ ਮਾਨੁ॥
ਨਾਨਕ ਗਾਵੀਐ ਗੁਣੀ ਨਿਧਾਨੁ॥
Поcмотреть все песни артиста
Other albums by the artist